ਦੋਦਾ (ਪੱਤਰ ਪ੍ਰੇਰਕ): ਬਲੂਆਣਾ ਪਿੰਡ ਦੀ ਆਂਗਣਵਾੜੀ ਹੈਲਪਰ ਦਲਜੀਤ ਕੌਰ ਪਤਨੀ ਮਨਜੀਤ ਸਿੰਘ ਦੀ ਡਿਊਟੀ ਦੌਰਾਨ ਕਰੋਨਾ ਨਾਲ ਹੋਈ ਮੌਤ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਗੰਭੀਰ ਨੋਟਿਸ ਲਿਆ ਹੈ ਅਤੇ 7 ਫਰਵਰੀ ਨੂੰ ਪੰਜਾਬ ਭਰ ਵਿਚ ਵਿਭਾਗ ਦੇ ਡਾਇਰੈਕਟਰ ਦੇ ਨਾਮ ਮੰਗ ਪੱਤਰ ਦੇਣ ਅਤੇ ਫਾਜ਼ਿਲਕਾ ’ਚ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਜਥੇਬੰਦੀ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਦਲਜੀਤ ਕੌਰ ਕਰੋਨਾ ਟੀਕਾਕਰਨ ਕੈਂਪ ਵਿਚ ਡਿਊਟੀ ਦੇ ਰਹੀ ਸੀ, ਜਿਸ ਦੌਰਾਨ ਉਸ ਨੂੰ ਕਰੋਨਾ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਉਸ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇ।