ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਖ਼ਿਲਾਫ਼ ਆਈਐੱਨਐਕਸ ਮੀਡੀਆ ਮਨੀ ਲਾਂਡਰਿੰਗ ਕੇਸ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਖ਼ਲ ਚਾਰਜਸ਼ੀਟ ਦੇ ਆਧਾਰ ’ਤੇ ਦੋਵਾਂ ਨੂੰ ਸੰਮਨ ਜਾਰੀ ਕੀਤੇ ਹਨ। ਸਪੈਸ਼ਲ ਜੱਜ ਐੱਮ ਕੇ ਨਾਗਪਾਲ ਨੇ ਸੀਨੀਅਰ ਕਾਂਗਰਸੀ ਆਗੂ, ਉਨ੍ਹਾਂ ਦੇ ਪੁੱਤਰ ਅਤੇ ਹੋਰਾਂ ਖ਼ਿਲਾਫ਼ ਸੰਮਨ ਜਾਰੀ ਕਰਦਿਆਂ ਉਨ੍ਹਾਂ ਨੂੰ 7 ਅਪਰੈਲ ਨੂੰ ਅਦਾਲਤ ਅੱਗੇ ਪੇਸ਼ ਹੋਣ ਲਈ ਕਿਹਾ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਚਾਰਜਸ਼ੀਟ ਵਿੱਚ ਕਾਰਤੀ ਦੇ ਚਾਰਟਰਡ ਅਕਾਊਂਟੈਂਟ ਐੱਸ ਐੱਸ ਭਾਸਕਰਾਰਮਨ ਦਾ ਨਾਂ ਵੀ ਸ਼ਾਮਲ ਹੈ। ਚਿਦੰਬਰਮ ਨੂੰ ਸੀਬੀਆਈ ਵੱਲੋਂ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਕੇਸ ਵਿੱਚ 21 ਅਗਸਤ 2019 ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। -ਪੀਟੀਆਈ