ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 5 ਨਵੰਬਰ
2010 ਬੈਚ ਦੀ ਆਈਏਐੱਸ ਅਧਿਕਾਰੀ ਮਾਧਵੀ ਕਟਾਰੀਆ ਨੇ ਪੰਜਾਬ ਦੇ 23ਵੇਂ ਜ਼ਿਲ੍ਹੇ ਮਾਲੇਰਕੋਟਲਾ ਦੇ ਦੂਜੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬੱਤਰਾ, ਐੱਸ.ਪੀ.(ਹੈੱਡਕੁਆਰਟਰ) ਰਣਜੀਤ ਸਿੰਘ, ਐੱਸਡੀਐੱਮ ਮਾਲੇਰਕੋਟਲਾ ਜਸਬੀਰ ਸਿੰਘ, ਐੱਸਡੀਐੱਮ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ, ਤਹਿਸੀਲਦਾਰ ਸੁਖਵਿੰਦਰ ਸਿੰਘ ਟਿਵਾਣਾ, ਨਾਇਬ ਤਹਿਸੀਲਦਾਰ ਖੁਸ਼ਿਵੰਦਰ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਵੜਿੰਗ ਸਣੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ। ਨਵੇਂ ਡਿਪਟੀ ਕਮਿਸ਼ਨਰ ਦੇ ਮਾਲੇਰਕੋਟਲਾ ਪੁੱਜਣ ’ਤੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ‘ਗਾਰਡ ਆਫ਼ ਆਨਰ’ ਦੇ ਕੇ ਸਲਾਮੀ ਦਿੱਤੀ ਗਈ। ਨਵੇਂ ਡਿਪਟੀ ਕਮਿਸ਼ਨ ਨੇ ਕਿਹਾ ਕਿ ਲੋਕ ਭਲਾਈ ਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨਾ ਅਤੇ ਲੋਕ ਪੱਖੀ, ਭ੍ਰਿਸ਼ਟਾਚਾਰ ਰਹਿਤ ਤੇ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਵਿਸ਼ੇਸ਼ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸਮੇਂ ਸਿਰ ਦਫ਼ਤਰ ਪੁੱਜ ਕੇ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ।