ਪੱਤਰ ਪ੍ਰੇਰਕ
ਰਤੀਆ, 11 ਦਸੰਬਰ
ਵੋਕੇਸ਼ਨਲ ਟੀਚਰ ਐਸੋਸੀਏਸ਼ਨ ਦੇ ਵਫ਼ਦ ਨੇ ਵਿਧਾਇਕ ਐਡਵੋਕੇਟ ਲਛਮਣ ਨਾਪਾ ਰਾਹੀਂ ਮੁੱਖ ਮੰਤਰੀ ਖੱਟੜ ਨੂੰ ਮੰਗ ਪੱਤਰ ਸੌਂਪ ਕੇ ਜਲਦ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਵਿਸ਼ਵਾਸ ਦਿੱਤਾ ਕਿ ਮੰਗ ਪੱਤਰ ਨੂੰ ਜਲਦ ਮੁੱਖ ਮੰਤਰੀ ਕੋਲ ਪਹੁੰਚਾ ਕੇ ਮੰਗਾਂ ਨੂੰ ਪੂਰਾ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਕਈ ਸਾਲਾਂ ਤੋਂ ਕੱਚੇ ਅਧਿਆਪਕਾਂ ਨੂੰ ਜਲਦ ਪੱਕਾ ਕੀਤਾ ਜਾਵੇ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਪੂਰਾ ਕੀਤਾ ਜਾਵੇ। ਵਿਧਾਇਕ ਨਾਪਾ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾ ਕੇ ਉਨ੍ਹਾਂ ਨੂੰ ਪਰਾ ਕਰਵਾਉਣ ਦੇ ਠੋਸ ਉਪਰਾਲੇ ਕਰਨਗੇ।