ਨਵੀਂ ਦਿੱਲੀ, 21 ਅਗਸਤ
ਦੇਸ਼ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਸਮੇਤ ਅੱਠ ਰਾਜਾਂ ਵਿੱਚ ‘ਲੰਪੀ ਸਕਿਨ’ ਕਾਰਨ ਹੁਣ ਤੱਕ 7,300 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਲਾਗ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਕੇਂਦਰ ਮੁਤਾਬਕ ਹੁਣ ਇਹ ਅੱਠ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਫੈਲ ਚੁੱਕੀ ਹੈ ਤੇ 1.85 ਲੱਖ ਤੋਂ ਵੱਧ ਪਸ਼ੂ ਪ੍ਰਭਾਵਿਤ ਹੋਏ ਹਨ। ਜੁਲਾਈ ਵਿੱਚ ਬਿਮਾਰੀ ਦੇ ਫੈਲਣ ਤੋਂ ਬਾਅਦ 7,300 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿੱਚ ਹੁਣ ਤੱਕ ਕਰੀਬ 74,325 ਪਸ਼ੂ ਪ੍ਰਭਾਵਿਤ ਹੋਏ ਹਨ, ਜਦੋਂ ਕਿ ਗੁਜਰਾਤ ਵਿੱਚ 58,546, ਰਾਜਸਥਾਨ ਵਿੱਚ 43,962, ਜੰਮੂ-ਕਸ਼ਮੀਰ ਵਿੱਚ 6,385, ਉੱਤਰਾਖੰਡ ਵਿੱਚ 1,300, ਹਿਮਾਚਲ ਪ੍ਰਦੇਸ਼ ਵਿੱਚ 532, ਅੰਡੇਮਾਨ ਅਤੇ ਨਿਕੋਬਾਰ ਵਿੱਚ 260 ਪਸ਼ੂ ਪ੍ਰਭਾਵਿਤ ਹੋਏ ਹਨ। ਕੇਂਦਰ ਦੇ ਅੰਕੜਿਆਂ ਅਨੁਸਾਰ ਹੁਣ ਤੱਕ 7300 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਪੰਜਾਬ ਵਿੱਚ 3,359, ਰਾਜਸਥਾਨ ਵਿੱਚ 2,111, ਗੁਜਰਾਤ ਵਿੱਚ 1,679, ਜੰਮੂ-ਕਸ਼ਮੀਰ ਵਿੱਚ 62, ਹਿਮਾਚਲ ਪ੍ਰਦੇਸ਼ ਵਿੱਚ 38, ਉੱਤਰਾਖੰਡ ਵਿੱਚ 36 ਅਤੇ ਅੰਡੇਮਾਨ ਨਿਕੋਬਾਰ ਵਿੱਚ 29 ਪਸ਼ੂ ਮਰੇ ਹਨ।