ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਅਪਰੈਲ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੁਮਾਰ ਵਿਸ਼ਵਾਸ ਅਤੇ ਕਾਂਗਰਸੀ ਆਗੂ ਅਲਕਾ ਲਾਂਬਾ ਖ਼ਿਲਾਫ਼ ਪੁਲੀਸ ਕਾਰਵਾਈ ਨੂੰ ਗਲਤ ਕਰਾਰ ਦਿੰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਇਹ ਨੀਤੀ ਆਪਣੇ ਵਿਰੋਧੀਆਂ ਨੂੰ ਚੁੱਪ ਕਰਾਉਣ ਲਈ ਦਬਾਅ ਬਣਾਉਣ ਵਾਸਤੇ ਹੈ। ਇਸ ਸਬੰਧੀ ਉਨ੍ਹਾਂ ਟਵੀਟ ਕੀਤਾ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ। ਪੁਲੀਸ ਵੱਲੋਂ ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਖ਼ਿਲਾਫ਼ ਇਹ ਕਾਰਵਾਈ ਆਪਣੇ ਵਿਰੋਧੀਆਂ ਨੂੰ ਚੁੱਪ ਕਰਾਉਣ ਲਈ ਦਬਾਅ ਬਣਾਉਣ ਵਾਲੀ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸ ਅਲਕਾ ਲਾਂਬਾ ਦੇ ਨਾਲ ਖੜ੍ਹੀ ਹੈ।