ਨਿੱਜੀ ਪੱਤਰ ਪ੍ਰੇਰਕ
ਖੰਨਾ, 13 ਸਤੰਬਰ
ਅੱਜ ਇਥੇ ਵੇਰਕਾ ਕੈਟਲ ਫੀਲ ਪਲਾਂਟ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਸਤਨਾਮ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਰਬ ਸ੍ਰੀ ਨੰਦ ਕਿਸ਼ੋਰ, ਧਰਮਪਾਲ ਅਤੇ ਬਲਵਿੰਦਰ ਸਿੰਘ ਨੇ ਮਿਲਕਫੈੱਡ ਦੀ ਮੈਨੇਜਮੈਂਟ ਵੱਲੋਂ ਰਿਟਾਇਰ ਮੁਲਾਜ਼ਮਾਂ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਅਤੇ ਮੀਟਿੰਗ ਲਈ ਸਮਾਂ ਨਾ ਦੇਣ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਫੁੱਲ ਬੇਜਿਜ ਤੇ ਪੈਨਸ਼ਨ ਸਬੰਧੀ ਹੋਈ ਸੁਣਵਾਈ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਅਗਿਾ। ਇਸ ਮੌਕੇ ਕਮਲਜੀਤ ਸਿੰਘ, ਜਸਪਾਲ ਸਿੰਘ, ਰਾਮਾਨੰਦ, ਜਗਦੀਸ਼ ਰਾਮ, ਨਸੀਬ ਸਿੰਘ, ਰਾਮ ਕ੍ਰਿਸ਼ਨ ਯਾਦਵ, ਫਕੀਰ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।