ਨਵੀਂ ਦਿੱਲੀ, 24 ਮਾਰਚ
ਅੰਤਰਰਾਸ਼ਟਰੀ ਬਾਜ਼ਾਰਾਂ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਕਾਰਨ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ ਵਿਚ 18 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ, ਜਦਕਿ ਡੀਜ਼ਲ 17 ਪੈਸੇ ਸਸਤਾ ਹੋ ਗਿਆ। ਇਸ ਸਾਲ ਇਹ ਪਹਿਲਾ ਮੌਕਾ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਕਟੌਤੀ ਕੀਤੀ ਗਈ ਹੈ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 91.17 ਰੁਪਏ ਪ੍ਰਤੀ ਲਿਟਰ ਤੋਂ ਘੱਟ ਕੇ 90.99 ਰੁਪਏ ਪ੍ਰਤੀ ਲਿਟਰ ਰਹਿ ਗਈ ਹੈ। ਇਸੇ ਤਰ੍ਹਾਂ ਰਾਸ਼ਟਰੀ ਰਾਜਧਾਨੀ ਵਿੱਚ ਹੁਣ ਡੀਜ਼ਲ ਦੀ ਕੀਮਤ 81.30 ਰੁਪਏ ਪ੍ਰਤੀ ਲਿਟਰ ਹੈ ਜੋ ਪਹਿਲਾਂ 81.47 ਰੁਪਏ ਸੀ।