ਨਵੀਂ ਦਿੱਲੀ, 22 ਫਰਵਰੀ
ਸੁਪਰੀਮ ਕੋਰਟ ਨੇ ਸੀਬੀਆਈ ਤੇ ਈਡੀ ਵੱਲੋੋਂ ਦਰਜ ਫੌਜਦਾਰੀ ਕੇਸਾਂ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਦੇ ਦਿੱਤੀ ਹੈ। ਚੀਫ਼ ਜਸਟਿਸ ਅਸ਼ੋਕ ਭੂਸ਼ਨ ਦੀ ਅਗਵਾਈ ਵਾਲੇ ਬੈਂਚ ਨੇ ਚਿਦੰਬਰਮ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ ਕੋਲ 2 ਕਰੋੜ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਹੈ। ਇਹੀ ਨਹੀਂ ਕਾਰਤੀ ਚਿਦੰਬਰਮ ਨੂੰ ਵਿਦੇਸ਼ ਫੇਰੀ ਵਾਲੀਆਂ ਥਾਵਾਂ ਅਤੇ ਆਪਣੀ ਠਹਿਰ ਦੇ ਟਿਕਾਣੇ ਬਾਰੇ ਤਫ਼ਸੀਲ ਵੀ ਸਿਖਰਲੀ ਅਦਾਲਤ ਨਾਲ ਸਾਂਝੀ ਕਰਨੀ ਹੋਵੇਗੀ। -ਪੀਟੀਆਈ