ਪੱਤਰ ਪ੍ਰੇਰਕ
ਸਮਰਾਲਾ, 15 ਨਵੰਬਰ
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਭ ਤੋਂ ਪਹਿਲਾਂ ਫਰੰਟ ਦੇ ਸਰਗਰਮ ਅਹੁਦੇਦਾਰ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਅਤੇ ਜੰਗ ਸਿੰਘ ਭੰਗਲਾਂ ਜੋ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੁਆਰਾ ਸਮਾਜ ਅਤੇ ਫਰੰਟ ਪ੍ਰਤੀ ਕੀਤੇ ਕਾਰਜਾਂ ਨੂੰ ਯਾਦ ਕੀਤਾ ਗਿਆ। ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਪੰਜਾਬ ਅਤੇ ਦੇਸ਼ ਦੇ ਹਾਲਾਤਾਂ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਦੇਸ਼ ਦੀ ਵਾਂਗਡੋਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦੀ ਪੁਰਜ਼ੋਰ ਨਿੰਦਾ ਕੀਤੀ ਗਈ। ਕਰੋਨਾ ਦੀ ਸਥਿਤੀ ਸੰਭਲਣ ਉਪਰੰਤ ਅਗਲੇ ਕੁਝ ਅਰਸੇ ਉਪਰੰਤ ‘ਪੰਜਾਬੀ ਸਮਾਜ ਦਾ ਭਵਿੱਖ’ ਸਬੰਧੀ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ।