ਮਾਛੀਵਾੜਾ: ਥਾਣਾ ਕੂੰਮਕਲਾਂ ਦੇ ਨਵ-ਨਿਯੁਕਤ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਹਰਵਿੰਦਰ ਸਿੰਘ ਨੇ ਕਿਹਾ ਕਿ ਕੂੰਮਕਲਾਂ ਥਾਣਾ ਅਧੀਨ ਵਗਦੇ ਸਤਲੁਜ ਦਰਿਆ ’ਚੋਂ ਨਾਜਾਇਜ਼ ਮਾਈਨਿੰਗ ਦੀਆਂ ਕਾਫ਼ੀ ਸ਼ਿਕਾਇਤਾਂ ਆਉਂਦੀਆਂ ਹਨ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਭ ਤੋਂ ਪਹਿਲਾਂ ਅਜਿਹੇ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰਾਂ ’ਤੇ ਵਿਸ਼ੇਸ਼ ਨਕੇਲ ਕਸੀ ਜਾਵੇਗੀ। ਇੰਸਪੈਕਟਰ ਨੇ ਕਿਹਾ ਕਿ ਥਾਣਾ ਕੂੰਮਕਲਾਂ ’ਚ ਸ਼ਿਕਾਇਤ ਦਰਜ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ। ਉਨ੍ਹਾਂ ਨੇ ਲੋਕ ਨੂੰ ਸੱਚੀ ਇਤਲਾਹ ਹੀ ਪੁਲੀਸ ਨੂੰ ਦੇਣ ਦੀ ਅਪੀਲ ਕੀਤ। -ਪੱਤਰ ਪ੍ਰੇਰਕ