ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 23 ਮਾਰਚ
ਕਰੋਨਾ ਮਹਾਮਾਰੀ ਤੋਂ ਬਚਾਅ ਲਈ ਟੀਕਾ ਲੁਆਉਣ ਲਈ ਸੁਆਸਥ ਕੇਂਦਰ ਵਿਚ ਭੀੜ ਵੱਧ ਰਹੀ ਹੈ। ਇਸ ਕੇਂਦਰ ਵਿਚ ਅੱਜ ਰਿਕਾਰਡ ਇਕ ਦਿਨ ਵਿਚ ਇਕ ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਟੀਕਾ ਲਵਾਇਆ। ਪਿੰਡ ਫਾਲਸੰਡਾ ਦੀ ਰਚਨੀ ਦੇਵੀ ਨੇ ਵੀ ਆਪਣੇ ਪਰਿਵਾਰ ਨਾਲ ਆ ਕੇ ਟੀਕਾ ਲਵਾਇਆ। ਮੁੱਖ ਸਿਹਤ ਅਧਿਕਾਰੀ ਡਾ. ਯੋਗੇਂਦਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟੀਕਾ ਲਵਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ, ਮੰਗਲਵਾਰ ਤੇ ਸ਼ੁੱਕਰਵਾਰ ਨੂੰ ਟੀਕਾ ਲਾਇਆ ਜਾ ਰਿਹਾ ਹੈ। ਹੁਣ ਤਕ ਜਿੰਨੇ ਵੀ ਲੋਕਾਂ ਨੇ ਟੀਕਾ ਲਵਾਇਆ ਹੈ ਉਹ ਪੂਰੀ ਤਰਾਂ ਠੀਕ ਹਨ ਤੇ ਕਿਸੇ ’ਤੇ ਵੀ ਕੋਈ ਸਾਈਡ ਇਫੈਕਟ ਦੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਲੋਕ ਸਮਾਜਿਕ ਦੂਰੀ ਬਣਾਉਣ ਤੇ ਜਨਤਕ ਥਾਵਾਂ ’ਤੇ ਮਾਸਕ ਲਾ ਕੇ ਹੀ ਆਉਣ।