ਅਟਾਰੀ: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਰਾਜ ਸਿੰਘ ਰੰਧਾਵਾ ਦੀ ਅਗਵਾਈ ਹੇਠ ਬਲਾਕ ਅੰਮ੍ਰਿਤਸਰ 4, ਚੋਗਾਵਾਂ-1 ਅਤੇ ਵੇਰਕਾ ਬਲਾਕ ਦੇ ਅਧਿਆਪਕਾਂ ਦਾ ਟੀਚਰ ਫੈਸਟ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਵਿੱਚ ਕਰਵਾਇਆ ਗਿਆ, ਜਿਸ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਲਰਾਜ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਮਨਮੀਤ ਕੌਰ ਨੇ ਨਿੱਘਾ ਉਨ੍ਹਾਂ ਦਾ ਸਵਾਗਤ ਕੀਤਾ। ਇਸ ਫੈਸਟ ਵਿੱਚ ਭਾਗ ਲੈਣ ਵਾਲੇ ਸਬੰਧਿਤ ਬਲਾਕਾਂ ਦੇ ਅਧਿਆਪਕਾਂ ਨੇ ਬਹੁਤ ਹੀ ਵਧੀਆ ਵਿਸ਼ੇ ਨਾਲ ਸਬੰਧਿਤ ਮਾਡਲ ਤਿਆਰ ਕੀਤੇ ਹੋਏ ਸਨ। ਇਸ ਮੌਕੇ ਕੋਆਰਡੀਨੇਟਰ ਚਰਨਜੀਤ ਕੌਰ, ਨੇਹਾ ਅਤੇ ਸੁਖਦੇਵ ਰਾਜ, ਡਾ. ਭੁਪਿੰਦਰ ਸਿੰਘ, ਬਿਕਰਮਜੀਤ ਸਿੰਘ, ਸ੍ਰੀ ਚੇਤਨ ਤੇੜਾ, ਸਾਹਿਬ ਦਿਆਲ ਸਿੰਘ ਆਦਿ ਸਟਾਫ਼ ਹਾਜ਼ਰ ਸਨ। -ਪੱਤਰ ਪ੍ਰੇਰਕ