ਸ੍ਰੀਨਗਰ, 8 ਜਨਵਰੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਦੇ ਸੰਸਥਾਪਕ ਮੁਫਤੀ ਮੁਹੰਮਦ ਸਈਦ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਮੌਕੇ ਕੋਵਿਡ ਨਿਯਮਾਂ ਦੀ ਕਥਿਤ ਉਲੰਘਣਾ ਦੇ ਦੋਸ਼ ਹੇਠ ਬਿਜਬੇਹਰਾ ਤਹਿਸੀਲ ਦੇ ਕਾਰਜਕਾਰੀ ਮੈਜਿਸਟ੍ਰੇਟ ਨੇ ਪੁਲੀਸ ਨੂੰ ਪੀਡੀਪੀ ਦੇ 10 ਆਗੂਆਂ ਖ਼ਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧ ਵਿੱਚ ਪੀਡੀਪੀ ਦੀ ਮੁਖੀ ਮਹਬਿੂਬਾ ਮੁਫਤੀ ਦਾ ਕਹਿਣਾ ਹੈ ਕਿ ਕਰੋਨਾ ਨਿਯਮ ਸਿਰਫ ਉਨ੍ਹਾਂ ਦੀ ਪਾਰਟੀ ’ਤੇ ਹੀ ਲਾਗੂ ਹੁੰਦੇ ਹਨ ਨਾ ਕਿ ਭਾਜਪਾ ’ਤੇ ਜਿਸ ਨੇ ਸ਼ੁੱਕਰਵਾਰ ਨੂੰ ਕਸ਼ਮੀਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਸਨ। -ਪੀਟੀਆਈ