ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 22 ਜੁਲਾਈ
ਪੰਚਾਇਤ ਸਕੱਤਰ ਯੂਨੀਅਨ ਅਤੇ ਵੀ.ਡੀ.ਓ ਯੂਨੀਅਨ ਪੰਜਾਬ ਦੇ ਸੱਦੇ ’ਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਵਿਰੋਧ ਵਿੱਚ ਬੀ.ਡੀ.ਪੀ.ਓ ਹਰਜੀਤ ਸਿੰਘ ਦੀ ਅਗਵਾਈ ਵਿੱਚ ਸਮੂਹ ਖੇਤਰੀ ਤੇ ਦਫ਼ਤਰੀ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਕਰਕੇ ਰੋਸ ਪ੍ਰਗਟਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆ ਨੇ ਕਿਹਾ ਕਿ ਜਿੰਨਾ ਸਮਾਂ ਸੂਬਾ ਸਰਕਾਰ ਵੱਲੋਂ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਵਿੱਚ ਸੋਧ ਕਰਨ ਦੇ ਨਾਲ-ਨਾਲ ਸੂਬੇ ਦੇ ਸਮੂਹ ਪੰਚਾਇਤ ਸਮਿਤੀ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ ਰੈਗੁੂਲਰ ਨਹੀਂ ਕੀਤਾ ਜਾਂਦਾ, ਓਨਾ ਚਿਰ ਕਲਮ ਛੋੜ ਹੜਤਾਲ ਅਤੇ ਰੋਸ ਧਰਨਾ ਜਾਰੀ ਰਹੇਗਾ। ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਪ੍ਰਧਾਨ ਗਰਾਮ ਸੇਵਕ ਯੂਨੀਅਨ ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਜਸਵਿੰਦਰ ਸਿੰਘ ਢਿਲੋਂ, ਅਜੇ ਪਾਲ ਸ਼ਰਮਾ ਆਦਿ ਨੇ ਦੱਸਿਆ ਕਿ ਸਰਕਾਰ ਦੇ ਇਸ ਧੱਕੇ ਦੇ ਵਿਰੋਧ ਵਿੱਚ 27 ਜੁਲਾਈ ਨੂੰ ਵਿਕਾਸ ਭਵਨ ਹੈੱਡ ਆਫਿਸ ਮੁਹਾਲੀ ਵਿੱਚ ਸੂਬੇ ਭਰ ਦੇ ਸਮੂਹ ਮੁਲਾਜ਼ਮਾਂ ਵੱਲੋ ਰੋਸ ਧਰਨਾ ਦਿੱਤਾ ਜਾਵੇਗਾ।
ਬਰਨਾਲਾ (ਖੇਤਰੀ ਪ੍ਰਤੀਨਿਧ): ਪੰਚਾਇਤ ਸਕੱਤਰ ਤੇ ਗ੍ਰਾਮ ਸੇਵਕ ਯੂਨੀਅਨ ਬਲਾਕ ਬਰਨਾਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਾ ਦੀ ਅਗਵਾਈ ਹੇਠ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ’ਚ ਖਾਮੀਆਂ ਖਿਲਾਫ਼ ਇੱਥੇ ਸਮੂਹ ਵਿਭਾਗੀ ਕਰਮਚਾਰੀਆਂ ਨੇ ਬਲਾਕ ਪੱਧਰੀ ਰੋਸ ਧਰਨਾ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਪੇਅ ਕਮਿਸ਼ਨ ਦੀ ਰਿਪੋਰਟ ਨਾਲ ਅਨੇਕਾਂ ਮੁਲਾਜ਼ਮਾਂ ਨੂੰ ਫਾਇਦੇ ਦੀ ਥਾਂ ਨੁਕਸਾਨ ਹੋ ਰਿਹਾ ਹੈ। ਇਸ ਦੇ ਰੋਸ ਵਜੋਂ ਕਲਮਛੋੜ ਹੜਤਾਲ ਕੀਤੀ ਗਈ।