ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 15 ਸਤੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਜੋ ਆਮ ਕਰਕੇ ਆਪਣੀ ਪਾਰਟੀ ਦੇ ਨੇਤਾਵਾਂ ’ਤੇ ਹੀ ਨਿਸ਼ਾਨਾ ਸੇਧੀ ਰੱਖਦੇ ਹਨ, ਨੇ ਅੱਜ ਆਪਣੇ ਸ਼ਬਦਾਂ ਦੇ ਬਾਣ ਸ਼੍ਰੋਮਣੀ ਅਕਾਲੀ ਦਲ ਵੱਲ ਮੋੜਦਿਆਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਦੀ ਨੀਂਹ ਇਸੇ ਦਲ ਨੇ ਰੱਖੀ। ਉਨ੍ਹਾਂ ਕਿਹਾ ਕਿ 2013 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਪੇਸ਼ ਕੀਤਾ ਕੰਟਰੈਕਟ ਫਾਰਮਿੰਗ ਕਾਨੂੰਨ ਅਤੇ ਬਾਅਦ ਵਿੱਚ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਇਕੋ ਜਿਹੇ ਹਨ।