ਬੰਗਲੌਰ, 23 ਮਾਰਚ
ਕਰਨਾਟਕ ਸਰਕਾਰ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਯਾਤਰੀਆਂ ਨੂੰ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਨਾਲ ਰਾਜ ਵਿੱਚ ਦਾਖਲ ਹੋਣ ਦਾ ਹੁਕਮ ਜਾਰੀ ਕੀਤਾ ਹੈ ਤੇ ਇਹ ਰਿਪੋਰਟ 72 ਘੰਟੇ ਪੁਰਾਣੀ ਨਹੀਂ ਹੋਣੀ ਚਾਹੀਦੀ। ਸਰਕਾਰ ਨੇ ਕੇਰਲ ਅਤੇ ਮਹਾਰਾਸ਼ਟਰ ਦੇ ਲੋਕਾਂ ਲਈ ਪਹਿਲਾਂ ਹੀ ਇਹ ਹੁਕਮ ਲਾਗੂ ਕੀਤੇ ਹਨ।
ਸਰਕਾਰੀ ਸਰਕੂਲਰ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।