ਜਗਮੋਹਨ ਸਿੰਘ
ਘਨੌਲੀ, 10 ਦਸੰਬਰ
ਘਨੌਲੀ ਖੇਤਰ ਵਿੱਚ ਲੱਗੀ ਅੰਬੂਜਾ ਸੀਮਿੰਟ ਫੈਕਟਰੀ ਦੇ ਪ੍ਰਦੂਸ਼ਨ ਕਾਰਨ ਲੋਕਾਂ ਦਾ ਜਿਊਣਾ ਮਸ਼ਕਿਲ ਹੋ ਚੁੱਕਿਆ ਹੈ ਅਤੇ ਵੱਖ ਵੱਖ ਪਾਰਟੀਆਂ ਦੇ ਨੇਤਾ ਵੋਟਾਂ ਲੈਣ ਤੋਂ ਬਾਅਦ ਇਸ ਖੇਤਰ ਦੇ ਲੋਕਾਂ ਦੀ ਸਾਰ ਨਹੀਂ ਲੈਂਦੇ। ਇਹ ਗੱਲ ਅੱਜ ਪਿੰਡ ਲੋਹਗੜ੍ਹ ਫਿੱਡੇ ਵਿਖੇ ਪਿੰਡ ਵਾਸੀਆਂ ਨਾਲ ਕਰਦਿਆਂ ਹੋਇਆਂ ਆਪ ਆਗੂ ਦਿਨੇਸ਼ ਚੱਢਾ ਨੇ ਕਹੀ। ਉਨ੍ਹਾਂ ਕਿਹਾ ਕਿ ਫੈਕਟਰੀ ਦੇ ਪ੍ਰਦੂਸ਼ਣ ਕਾਰਨ ਦਰਜਨ ਤੋਂ ਵਧੇਰੇ ਪਿੰਡਾਂ ਦੇ ਲੋਕ ਵੱਖ ਵੱਖ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਪਰ ਸੀਮਿੰਟ ਫੈਕਟਰੀ ਲੋਕਲ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਬਾਹਰੀ ਲੋਕਾਂ ਨੂੰ ਸੀਮਿੰਟ ਦੀ ਢੋਅ ਢੁਆਈ ਦੇ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵੋਟਾਂ ਲੈਣ ਲਈ ਆਉਣ ਵਾਲੇ ਨੇਤਾਵਾਂ ਨੂੰ ਫੈਕਟਰੀ ਦੇ ਪ੍ਰਦੂਸ਼ਣ ਸਬੰਧੀ ਸਵਾਲ ਜਵਾਬ ਕਰਨ ਤੇ ਨਾਲ ਹੀ ਸੱਤਾਧਾਰੀ ਪਾਰਟੀ ਦੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਫੈਕਟਰੀ ਦੇ ਪ੍ਰਦੂਸ਼ਣ ਤੋਂ ਮੁਕਤੀ ਦਿਵਾਉਣ ਦਾ ਉਪਰਾਲਾ ਕਰਨ। ਇਸ ਮੌਕੇ ਪਰਮਜੀਤ ਸਿੰਘ, ਵਿਕਰਮ ਸਿੰਘ, ਤਜਿੰਦਰ ਸਿੰਘ, ਦਿਦਾਰ ਸਿੰਘ, ਭਾਗ ਸਿੰਘ, ਬੱਗਾ ਤੇ ਨਵਜੋਤ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।