ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਦਸੰਬਰ
ਇੱਥੋਂ ਦੇ ਫੇਜ਼-7 ਵਿੱਚ ਰਹਿੰਦੇ ਕਸ਼ਮੀਰੀ ਲਾਲ (72) ਨੇ ਬੁੱਧਵਾਰ ਨੂੰ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਥਾਣਾ ਮਟੌਰ ਦੇ ਐੱਸਐੱਚਓ ਰਾਜੀਵ ਕੁਮਾਰ ਨੇ ਦੱਸਿਆ ਕਿ ਕਸ਼ਮੀਰੀ ਲਾਲ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਬਜ਼ੁਰਗ ਨੇ ਅੱਜ ਦੁਪਹਿਰ ਵੇਲੇ ਆਪਣੇ ਮਕਾਨ ਦੀ ਉਪਰਲੀ ਛੱਤ ’ਤੇ ਜਾ ਕੇ ਲੋਹੇ ਦੀ ਪੌੜੀ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਕੋਲ ਇਕ ਬੇਟਾ ਅਤੇ ਇਕ ਬੇਟੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਪੁਲੀਸ ਅਨੁਸਾਰ ਪੋਸਟਮਾਰਟਮ ਦੀ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।