ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਮਾਰਚ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 26 ਮਾਰਚ ਨੂੰ ਦਿੱਤੇ ਦੇਸ਼ ਵਿਆਪੀ ਬੰਦ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਵਿੱਚ 150 ਥਾਵਾਂ ’ਤੇ ਰੇਲਾਂ ਤੇ ਸੜਕਾਂ ’ਤੇ ਆਵਾਜਾਈ ਰੋਕਣ ਦਾ ਫੈਸਲਾ ਕੀਤਾ ਹੈ।ਇਹ ਖੁਲਾਸਾ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕੀਤਾ। ਸ੍ਰੀ ਪਨੂੰ ਤੇ ਉਨ੍ਹਾਂ ਦੇ ਹੋੋਰ ਸਾਥੀ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਕਿਸਾਨ ਜਥੇਬੰਦੀ ਵੱਲੋਂ ਸੂਬੇ ਵਿੱਚ 150 ਥਾਵਾਂ ’ਤੇ ਰੇਲ ਤੇ ਸੜਕ ਆਵਾਜਾਈ ਰੋਕੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਪੰਜ ਅਪਰੈਲ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਕਪੂਰਥਲਾ ਤੇ ਜਲੰਧਰ ਜ਼ਿਲ੍ਹਿਆਂ ਤੋਂ ਕਿਸਾਨ ਇਕੱਠੇ ਹੋ ਕੇ ਦਿੱਲੀ ਮੋਰਚੇ ’ਚ ਸ਼ਾਮਲ ਹੋਣ ਜਾਣਗੇ।