ਨਵੀਂ ਦਿੱਲੀ, 11 ਅਕਤੂਬਰ
ਕਾਂਗਰਸ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਤੋਂ ਅਸਤੀਫ਼ਾ ਮੰਗਿਆ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਕੁਝ ਰਿਸ਼ਤੇਦਾਰਾਂ ਉਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਪਾਰਟੀ ਨੇ ਇਸ ਮਾਮਲੇ ’ਤੇ ਭਾਜਪਾ ਉਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪਰਿਵਾਰ ’ਤੇ ਲੱਗੇ ਦੋਸ਼ਾਂ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ।
ਦੋਸ਼ ਇਕ ਹਾਊਸਿੰਗ ਪ੍ਰਾਜੈਕਟ ਦੇ ਮਾਮਲੇ ਵਿਚ ਲੱਗੇ ਹਨ। ਵਿਰੋਧੀ ਧਿਰ ਦੇ ਆਗੂ ਸਿੱਧਾਰਮਈਆ ਨੇ ਪਿਛਲੇ ਮਹੀਨੇ ਵਿਧਾਨ ਸਭਾ ਵਿਚ ਮੁੱਖ ਮੰਤਰੀ ਉਤੇ ਦੋਸ਼ ਲਾਏ ਸਨ। ਯੇਦੀਯੁਰੱਪਾ ਨੇ ਇਨ੍ਹਾਂ ਨੂੰ ‘ਬੇਬੁਨਿਆਦ’ ਦੱਸਿਆ ਸੀ ਅਤੇ ਕਾਂਗਰਸ ਨੂੰ ਚੁਣੌਤੀ ਦਿੱਤੀ ਸੀ ਕਿ ਦੋਸ਼ ਸਾਬਿਤ ਕਰ ਕੇ ਦਿਖਾਏ ਜਾਣ। ਮੀਡੀਆ ਰਿਪੋਰਟ ਦਾ ਹਵਾਲਾ ਦਿੰਦਿਆਂ ਕਾਂਗਰਸੀ ਬੁਲਾਰੇ ਅਭਿਸ਼ੇਕ ਸਿੰਘਵੀ ਨੇ ਦੋਸ਼ ਲਾਇਆ ਕਿ ਕਰਨਾਟਕ ਵਿਚ ਭਾਜਪਾ ਸਰਕਾਰ ਭ੍ਰਿਸ਼ਟ ਆਗੂਆਂ ਵੱਲੋਂ ਚਲਾਈ ਜਾ ਰਹੀ ਹੈ। -ਪੀਟੀਆਈ