ਬਰਨਾਲਾ: ਕਹਾਣੀਕਾਰ ਪਵਨ ਪਰਿੰਦਾ ਦੀ ਨਵੀਂ ਨਵੇਲੀ ਪੁਸਤਕ ‘ਕੰਸ ਅਜੇ ਮਰਿਆ ਨਹੀਂ’ ਅਦਾਰਾ ਕਥਾ ਕਹਿੰਦੀ ਰਾਤ ਬਰਨਾਲਾ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋ. ਕ੍ਰਿਪਾਲ ਕਜ਼ਾਕ ਦੀ ਪ੍ਰਧਾਨਗੀ ਹੇਠ ਕਰਵਾਏ ਇੱਕ ਪ੍ਰਭਾਵਸ਼ਾਲੀ ਸਾਹਿਤਕ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ ਤੇ ਕਵੀ ਦਰਬਾਰ ਵੀ ਕਰਵਾਇਆ ਗਿਆ। ਪੰਜਾਬੀ ਸਾਹਿਤ ਰਤਨ ਓਮ ਪ੍ਰਕਾਸ਼ ਗਾਸੋ ਤੇ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। -ਖੇਤਰੀ ਪ੍ਰਤੀਨਿਧ