ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 19 ਜੂਨ
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਅਫਗਾਨਿਸਤਾਨ ਦੇ ਕਾਬੁਲ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ਕਰਤੇ ਪਰਵਾਨ ਵਿਖੇ ਹੋਏ ਅਤਿਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਇਸ ਘਟਨਾ ਕਾਰਨ ਸਮੂਹ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਜਿਹੇ ਹਮਲੇ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ’ਚ ਧਾਰਮਿਕ ਸਥਾਨਾਂ ਅਤੇ ਘੱਟਗ ਿਣਤੀ ਸਿੱਖਾਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕੌਮਾਂਤਰੀ ਪੱਧਰ ’ਤੇ ਗੱਲਬਾਤ ਕਰਕੇ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ।