ਸੰਦੌੜ: ਪੰਜਾਬ ਨੰਬਰਦਾਰਾ ਯੂਨੀਅਨ (ਸਮਰਾ) ਦੀ ਇਕ ਅਹਿਮ ਮੀਟਿੰਗ ਸੰਦੌੜ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਅਮਰਜੀਤ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਭਗਵਾਨ ਸਿੰਘ ਮਾਣਕੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ ਨੰਬਰਦਾਰਾਂ ਨੇ ਪੰਜਾਬ ਸਰਕਾਰ ਪਾਸੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਜਲਦ ਮੰਨਣ ਦੀ ਮੰਗ ਕੀਤੀ। ਸਮਾਗਮ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਦੇ ਨਵ ਨਿਯੁਕਤ ਪ੍ਰਧਾਨ ਅਮਰਜੀਤ ਸਿੰਘ ਜੱਗੀ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਨੰਬਰਦਾਰ ਹਮੀਰ ਸਿੰਘ ਕਾਸਮਪੁਰ, ਮੇਜਰ ਸਿੰਘ ਅਕਬਰਪੁਰ ਛੰਨਾ, ਬਲਵੀਰ ਸਿੰਘ, ਰਣਜੋਧ ਸਿੰਘ, ਜਤਿੰਦਰ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਜੰਗਦੀਨ ਬੇਗੋਵਾਲ, ਮਹਿੰਦਰ ਸਿੰਘ, ਚਮਕੌਰ ਸਿੰਘ, ਜਗਜੀਤ ਸਿੰਘ, ਗੁਰਸਿੰਦਰ ਸਿੰਘ, ਜਸਵਿੰਦਰ ਸਿੰਘ, ਬਲਜੀਤ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ