ਪੱਤਰ ਪ੍ਰੇਰਕ
ਫਤਹਿਗੜ੍ਹ ਚੂੜੀਆਂ, 18 ਅਪਰੈਲ
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਵਾਲ ਦੀ ਅਗਵਾਈ ਹੇਠ ਪਿੰਡ ਕਠਿਆਲਾ ਵਿੱਚ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਪਿੰਡ ਕਠਿਆਲਾ ਦੀ ਇਕਾਈ ਦਾ ਗਠਨ ਕਰਕੇ 19 ਮੈਂਬਰੀ ਕਮੇਟੀ ਬਣਾਈ ਗਈ। ਇਸ ਮੌਕੇ ਬਲਵਿੰਦਰ ਸਿੰਘ ਨੂੰ ਪਿੰਡ ਕਠਿਆਲਾ ਇਕਾਈ ਦਾ ਪ੍ਰਧਾਨ, ਸਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਮੀਤ ਪ੍ਰਧਾਨ, ਜਗਪ੍ਰੀਤ ਸਿੰਘ ਜਨਰਲ ਸਕੱਤਰ, ਗੁਰਪਿੰਦਰ ਸਿੰਘ ਸਹਾਇਕ ਸਕੱਤਰ, ਜਸਵੰਤ ਸਿੰਘ ਵਿੱਤ ਸਕੱਤਰ, ਗੁਰਮੁੱਖ ਸਿੰਘ ਸੰਯੁਕਤ ਸਕੱਤਰ ਅਤੇ ਹਸਤਦੇਵ ਸਿੰਘ ਪ੍ਰੈੱਸ ਸਕੱਤਰ ਨਿਯੁਕਤ ਕੀਤੇ ਗਏ।