ਨਵੀਂ ਦਿੱਲੀ: ਦਿੱਲੀ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਲਈ ਪੁੱਜੀ ਬਿਲਕੀਸ ਦਾਦੀ ਨੂੰ ਦਿੱਲੀ ਪੁਲੀਸ ਦੇ ਮੁਲਾਜ਼ਮਾਂ ਨੇ ਸਿੰਘੂ ਬਾਰਡਰ ’ਤੇ ਅੱਗੇ ਜਾਣ ਤੋਂ ਰੋਕ ਦਿੱਤਾ। ਦਰਅਸਲ, ਬਿਲਕੀਸ ਦਾਦੀ ਨੇ ਕਿਸਾਨਾਂ ਦੇ ਅੰਦੋਲਨ ’ਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਈ ਸੀ। ਦਿੱਲੀ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ,‘ਉਸ ਨੂੰ ਸਿੰਘੂ ਬਾਰਡਰ ’ਤੇ ਪੁਲੀਸ ਵੱਲੋਂ ਰੋਕ ਲਿਆ ਗਿਆ ਅਤੇ ਦੱਖਣੀ ਦਿੱਲੀ ’ਚ ਸਥਿਤ ਉਨ੍ਹਾਂ ਦੇ ਘਰ ਤੱਕ ਵਾਪਸ ਛੱਡਿਆ ਗਿਆ। ਬਿਲਕੀਸ ਦਾਦੀ ਸ਼ਾਹੀਨ ਬਾਗ਼ ’ਚ ਨਾਗਰਿਕਤਾ ਕਾਨੂੰਨ ਖ਼ਿਲਾਫ਼ ਚੱਲੇ ਸੰਘਰਸ਼ ਦੌਰਾਨ ਸ਼ਾਹੀਨ ਬਾਗ਼ ਦਾਦੀ ਵਜੋਂ ਵੀ ਮਕਬੂਲ ਹੋਈ ਸੀ। ਉਸ ਦਾ ਨਾਂ ‘ਟਾਈਮ ਮੈਗਜ਼ੀਨ’ ਵੱਲੋਂ ਸਾਲ 2020 ਦੇ ਸੌ ਸਭ ਤੋਂ ਵੱਧ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ’ਚ ਸ਼ੁਮਾਰ ਕੀਤਾ ਗਿਆ ਸੀ।
-ਪੀਟੀਆਈ