ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਨਵੰਬਰ
ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਸਿਵਲ ਵਿਭਾਗ ਦੇ ਵਿਦਿਆਰਥੀਆਂ ਲਈ ਡਲਹੌਜ਼ੀ ਵਿਖੇ ਅੱਠ ਦਿਨਾਂ ਸਰਵੇ ਕੈਂਪ ਲਾਇਆ। ਜਿਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆ ਦੇ ਨਾਲ ਨਾਲ ਪ੍ਰੈਕਟੀਕਲ ਜਾਣਕਾਰੀ ਦੇਣਾ ਸੀ। ਇਸ ਦੌਰਾਨ ਵਿਦਿਆਰਥੀਆਂ ਨੇ ਨਵੀਂ ਤਕਨੀਕ ਦੇ ਯੰਤਰਾਂ ਰਾਹੀਂ ਤੈਅ ਕਰਨ, ਦਿਸ਼ਾਵਾਂ ਦੇ ਕੌਣਾਂ ਦੀ ਜਾਣਕਾਰੀ ਤੇ ਬੇਅਰਿੰਗ ਤੋਂ ਇਲਾਵਾ ਪਹਾੜੀ ਇਲਾਕਿਆਂ ਵਿਚ ਪਲੈਨਿੰਗ ਦੇ ਤਰੀਕਿਆਂ ਦੀ ਜਾਣਕਾਰੀ ਦਿੱਤੀ। ਡਾਇਰੈਕਟਰ ਗੁਰਕੀਰਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਕੈਡਮਿਕ ਜਾਣਕਾਰੀ ਦੇ ਨਾਲ ਨਾਲ ਪ੍ਰੈਕਟੀਕਲ ਜਾਣਕਾਰੀ ਹੋਣਾ ਵੀ ਜ਼ਰੂਰੀ ਹੈ।