ਟ੍ਰਿਬਿਊਨ ਨਿਊਜ਼ ਸਰਵਿਸ
ਮੁਹਾਲੀ, 13 ਸਤੰਬਰ
ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਨਮਨਵੀਰ ਸਿੰਘ ਨੇ ਅੱਜ ਮੁਹਾਲੀ ਦੇ ਸੈਕਟਰ 71 ਸਥਿਤ ਆਪਣੇ ਘਰ ਵਿੱਚ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। 28 ਸਾਲ ਦਾ ਟਰੈਪ ਨਿਸ਼ਾਨੇਬਾਜ਼ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਸਾਲ ਮਾਰਚ ਮਹੀਨੇ ਦਿੱਲੀ ਵਿੱਚ ਹੋਏ ਵਿਸ਼ਵ ਕੱਪ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਉਹ ਚੌਥੇ ਸਥਾਨ ’ਤੇ ਰਿਹਾ ਸੀ। ਦੱਖਣੀ ਕੋਰੀਆ ਦੇ ਗਵਾਂਗਝੂ (2015) ਵਿੱਚ ਹੋਈਆਂ ਵਿਸ਼ਵ ਯੂਨੀਵਰਸਿਟੀ ਖੇਡਾਂ ਵਿੱਚ ਉਸ ਨੇ ਡਬਲ ਟਰੈਪ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ।