ਲਖਨਊ: ਉਤਰ ਪ੍ਰਦੇਸ਼ ਸਰਕਾਰ ਨੇ ਅੱਜ ਕਿਹਾ ਕਿ ਕਾਨਪੁਰ ਵਿੱਚ ਜ਼ੀਕਾ ਵਾਇਰਸ ਦੇ ਦਸ ਕੇਸ ਮਿਲੇ ਹਨ। ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਨਿਗਰਾਨੀ ਵਧਾ ਦਿੱਤੀ ਗਈ ਹੈ। ਇੱਕ ਅਧਿਕਾਰਿਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ ਜ਼ੀਕਾ ਵਾਇਰਸ ਦਾ ਪਹਿਲਾ ਕੇਸ ਅਕਤੂਬਰ ਵਿੱਚ ਮਿਲਣ ਮਗਰੋਂ ਉਤਰ ਪ੍ਰਦੇਸ਼ ਸਰਕਾਰ ਵੱਡੇ ਪੱਧਰ ’ਤੇ ਨਮੂਨਿਆਂ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਕੁੱਲ 645 ਨਮੂਨੇ ਜਾਂਚ ਲਈ ਭੇਜੇ ਜਾ ਚੁੱਕੇ ਹਨ। -ਪੀਟੀਆਈ