ਕੀਵ/ਨਿਊਯਾਰਕ, 22 ਸਤੰਬਰ
ਇੱਕ ਪਾਸੇ ਰੂਸ ਦੂਜੀ ਸੰਸਾਰ ਜੰਗ ਤੋਂ ਬਾਅਦ ਆਪਣੀ ਸਭ ਤੋਂ ਵੱਡੀ ਫੌਜੀ ਭਰਤੀ ਕਰ ਰਿਹਾ ਹੈ ਤੇ ਦੂਜੇ ਪਾਸੇ ਯੂਕਰੇਨ ਨੇ ਸੱਤ ਮਹੀਨੇ ਪਹਿਲਾਂ ਸ਼ੁਰੂ ਹੋਈ ਇਸ ਜੰਗ ਲਈ ਰੂਸ ਨੂੰ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਨੇ ਜੰਗ ਨੂੰ ਅੱਗੇ ਵਧਾਉਣ ਲਈ ਤਿੰਨ ਲੱਖ ਰੂਸੀ ਜਵਾਨ ਭਰਤੀ ਕਰਨ ਦਾ ਹੁਕਮ ਦਿੱਤਾ ਹੈ। ਇਸ ਜੰਗ ’ਚ ਪਹਿਲਾਂ ਹੀ ਹਜ਼ਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਲੱਖਾਂ ਲੋਕ ਬੇਘਰ ਹੋ ਚੁੱਕੇ ਹਨ। ਰੂਸੀ ਰਾਸ਼ਟਰਪਤੀ ਦੇ ਫ਼ੈਸਲੇ ਨਾਲ ਠੰਢੀ ਜੰਗ ਦੀਆਂ ਸੰਭਾਵਨਾਵਾਂ ਵੱਧ ਗਈਆਂ ਹਨ। -ਰਾਇਟਰਜ਼