ਸ੍ਰੀਨਗਰ, 1 ਦਸੰਬਰ
ਕੜਾਕੇ ਦੀ ਠੰਢ ਅਤੇ ਸਖਤ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਜੰਮੂ-ਕਸ਼ਮੀਰ ਵਿਚ ਜ਼ਿਲ੍ਹਾ ਵਿਕਾਸ ਪਰਿਸ਼ਦ (ਡੀਡੀਸੀ) ਦੇ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਕ ਅਧਿਕਾਰੀ ਨੇ ਦੱਸਿਆ, “ਪੋਲਿੰਗ ਸਵੇਰੇ ਸੱਤ ਵਜੇ ਸ਼ੁਰੂ ਹੋਈ। ਬਹੁਤ ਹੀ ਘੱਟ ਲੋਕ ਠੰਢ ਕਾਰਨ ਸਵੇਰੇ ਹੀ ਪੋਲਿੰਗ ਸਟੇਸ਼ਨਾਂ ’ਤੇ ਪਹੁੰਚੇ ਹਨ। ਡੀਡੀਸੀ ਚੋਣਾਂ ਦੇ ਦੂਜੇ ਪੜਾਅ ਲਈ 321 ਉਮੀਦਵਾਰ ਮੈਦਾਨ ਵਿਚ ਹਨ ਅਤੇ ਇਸ ਪੜਾਅ ਵਿਚ ਰਜਿਸਟਰਡ 7.90 ਲੱਖ ਵੋਟਰਾਂ ਲਈ 2,142 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਜੰਮੂ-ਕਸ਼ਮੀਰ ਦੀਆਂ 280 ਸੀਟਾਂ ਹਨ, ਜਿਨ੍ਹਾਂ ਵਿਚੋਂ 43 ਲਈ ਦੂਜੇ ਦੂਜੇ ਪੜਾਅ ਵਿੱਚ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿਚੋਂ 25 ਕਸ਼ਮੀਰ ਵਿਚ ਅਤੇ 18 ਜੰਮੂ ਵਿਚ ਹਨ।