ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਦਸੰਬਰ
ਪੰਜਾਬ ਵਜ਼ਾਰਤ ਦੀ ਮੀਟਿੰਗ ਭਲਕੇ ਵੀਰਵਾਰ ਨੂੰ ਹੋਵੇਗੀ ਜਿਸ ਵਿਚ ਕਿਸਾਨਾਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਮੁਤਾਬਕ ਕੈਬਨਿਟ ਵੱਲੋਂ ਭਲਕੇ ਨਰਮਾ ਪੱਟੀ ਵਿਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦੇ ਮੁਆਵਜ਼ੇ ਵਿਚ ਵਾਧੇ ’ਤੇ ਵੀ ਮੋਹਰ ਲੱਗ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਹ ਵਾਧਾ 12 ਹਜ਼ਾਰ ਤੋਂ ਵਧਾ ਕੇ ਕਰੀਬ 17 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ। ਇਸ ਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ ਅਤੇ ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।