ਦਵਿੰਦਰ ਸਿੰਘ
ਯਮੁਨਾਨਗਰ, 5 ਜਨਵਰੀ
ਐਂਟੀ ਕਰੱਪਸ਼ਨ ਸੰਸਥਾ ਵੱਲੋਂ ਡੀਏਵੀ ਗਰਲਜ਼ ਕਾਲਜ ਵਿੱਚ ‘ਕੰਨਿਆ ਭਰੂਣ ਹੱਤਿਆ: ਇੱਕ ਪਾਪ’ ਵਿਸ਼ੇ ’ਤੇ ਕੌਮੀ ਸੈਮੀਨਾਰ ਕਰਵਾਇਆ ਗਿਆ । ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਇੱਕ ਅਪਰਾਧ ਹੈ। ਉਨ੍ਹਾਂ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ, ਨਸ਼ਾ ਮੁਕਤੀ ਸਮਾਜ ਦੇ ਮੱਥੇ ’ਤੇ ਕਲੰਕ ਹਨ ਅਤੇ ਸਮਾਜ ਨੂੰ ਜਾਗਰੂਕ ਕਰਨ ਦੇ ਮੁੱਖ ਮੁੱਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਸਖ਼ਤ ਕਾਨੂੰਨ ਬਣਾਏ ਜਾਣ ਕਰਕੇ ਹਰਿਆਣਾ ਪ੍ਰਦੇਸ਼ ਵਿੱਚ ਲਿੰਗ ਅਨੁਪਾਤ ਸੰਤੁਲਿਤ ਹੋਇਆ ਹੈ। ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਜਦੋਂ ਆਪਸ ਵਿੱਚ ਇਕੱਠੇ ਮਿਲ ਕੇ ਕੰਮ ਕਰਦੇ ਹਨ ਤਾਂ ਹਰ ਕੰਮ ਆਸਾਨ ਹੋ ਜਾਂਦਾ ਹੈ। ਯਮੁਨਾਨਗਰ ਦੇ ਵਿਧਾਇਕ ਘਣਸ਼ਾਮ ਦਾਸ ਅਰੋੜਾ, ਮੇਅਰ ਮਦਨ ਚੌਹਾਨ, ਸਿਵਲ ਸਰਜਨ ਡਾ. ਵਿਜੇ ਦਹੀਆ, ਡਾ. ਭਾਰਤੀ, ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਨੇ ਕੰਨਿਆ ਭਰੂਣ ਹੱਤਿਆ ਅਤੇ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਵਿੱਢਣ ਦੀ ਅਪੀਲ ਕੀਤੀ ।