ਸੌਰਭ ਮਲਿਕ
ਚੰਡੀਗੜ੍ਹ, 1 ਨਵੰਬਰ
ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਲ ਦਿਓਲ ਦੇ ਅੱਜ ਅਸਤੀਫ਼ਾ ਦੇਣ ਦੀਆਂ ਖਬਰਾਂ ਆਈਆਂ ਪਰ ਸ੍ਰੀ ਦਿਓਲ ਨੇ ਕਿਹਾ ਕਿ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ। ਇਸ ਤੋਂ ਪਹਿਲਾਂ ਇਹ ਖਬਰ ਆਈ ਸੀ ਕਿ ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪਿਆ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਅਤੁਲ ਨੰਦਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਖਾਲੀ ਹੋਏ ਇਸ ਅਹੁਦੇ ਉੱਤੇ ਦਿਓਲ ਨੂੰ ਨਿਯੁਕਤ ਕੀਤਾ ਗਿਆ ਸੀ। ਦਿਓਲ ਦੀ ਇਹ ਨਿਯੁਕਤੀ ਕਾਫੀ ਚਰਚਾ ਵਿਚ ਰਹੀ ਕਿਉਂਕਿ ਇਕ ਸਮੇਂ ਉਹ ਬਹਬਿਲ ਕਲਾਂ ਦੇ ਮੁਲਜ਼ਮਾਂ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਵਕੀਲ ਰਿਹਾ ਸੀ।