ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 12 ਸਤੰਬਰ
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤਾਂ ਪ੍ਰਾਪਤ ਕੀਤੀਆਂ। ਸਕੂਲ ਦੇ ਅਧਿਆਪਕਾਂ ਗੁਰਪ੍ਰੀਤ ਸਿੰਘ ਹੀਰਾ ਅਤੇ ਹਰਨੀਰ ਕੌਰ ਮਾਂਗਟ ਨੇ ਦੱਸਿਆ ਕਿ ਲੰਮੀ ਛਾਲ ਅੰਡਰ-14 ਉਮਰ ਵਰਗ ਵਿੱਚ ਮੋਹਿਨੀ ਨੇ ਪਹਿਲਾ ਅਤੇ ਰੀਤਿਕਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਦੀ 800 ਮੀਟਰ ਦੌੜ ਵਿੱਚ ਸਾਦਿਕਾ ਨੇ ਦੂਜਾ ਸਥਾਨ ਅਤੇ ਡਿਸਕਸ ਥਰੋਅ ਅੰਡਰ-17 ਵਿੱਚ ਹਰਸ਼ਪਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਲੰਮੀ ਛਾਲ ਅੰਡਰ-17 ਵਿੱਚ ਚੰਚਲੀ ਨੇ ਦੂਜਾ ਅਤੇ ਸ਼ਿਵਾਨੀ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਰੱਸਾਕਸ਼ੀ ਦੀ ਅੰਡਰ-14 ਟੀਮ ਨੇ ਬਲਾਕ ’ਚੋ ਪਹਿਲਾਂ ਅਤੇ ਅੰਡਰ-17 ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹ ਵਿਦਿਆਰਥਣਾਂ ਹੁਣ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਲਾਕ ਦੀ ਨੁਮਾਇੰਦਗੀ ਕਰਨਗੀਆਂ। ਸਕੂਲ ਪੁੱਜਣ ’ਤੇ ਪ੍ਰਿੰਸੀਪਲ ਜਗਤਾਰ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਇਨ੍ਹਾਂ ਦਾ ਸਨਮਾਨ ਕੀਤਾ ਗਿਆ।
ਅਮਲੋਹ ਵਿੱਚ ਬਲਾਕ ਪੱਧਰੀ ਮੁਕਾਬਲੇ ਸਮਾਪਤ
ਅਮਲੋਹ (ਪੱਤਰ ਪ੍ਰੇਰਕ): ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਅਮਲੋਹ ਵਿੱਚ ਬਲਾਕ ਪੱਧਰੀ ਖੇਡਾਂ ਸਮਾਪਤ ਹੋ ਗਈਆਂ ਹਨ। ਤਿੰਨ ਦਿਨ ਚੱਲੀਆਂ ਇਨ੍ਹਾਂ ਖੇਡਾਂ ਵਿੱਚ ਸੈਂਕੜੇ ਖਿਡਾਰੀਆਂ ਨੇ ਹਿੱਸਾ ਲਿਆ। ਤੀਜੇ ਦਿਨ ਹੋਏ ਮੁਕਾਬਲਿਆਂ ਦੌਰਾਨ ਅੰਡਰ-14 ਉਮਰ ਵਰਗ ਦੀ 100 ਮੀਟਰ ਦੌੜ ਵਿੱਚ ਗਗਨਪ੍ਰੀਤ ਕੌਰ ਨੇ ਪਹਿਲਾ, ਲਕਛਮੀ ਨੇ ਦੂਜਾ ਅਤੇ ਸ੍ਰਿਸ਼ਟੀ ਨੇ ਤੀਜਾ ਸਥਾਨ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 600 ਮੀਟਰ ਵਿਚ ਸਹਿਜਪ੍ਰੀਤ ਕੌਰ, ਅੰਡਰ-17 ਦੀ 100 ਮੀਟਰ ਦੌੜ ਵਿੱਚ ਪ੍ਰੀਤੀ ਕੁਮਾਰੀ, 400 ਮੀਟਰ ਵਿਚ ਹਿਮਾਂਸ਼ੀ ਅਤੇ 1500 ਮੀਟਰ ਵਿੱਚ ਹਰਸ਼ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਉਮਰ ਵਰਗ ਦੇ ਵਾਲੀਬਾਲ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਬੁੱਗਾ ਕਲ੍ਹਾਂ, ਲੜਕੀਆਂ ਦੇ ਅੰਡਰ-14 ਮੁਕਾਬਲੇ ਵਿੱਚ ਐੱਸਡੀ ਮਾਡਲ ਸਕੂਲ ਮੰਡੀ ਗੋਬਿੰਦਗੜ੍ਹ, ਅੰਡਰ-17 (ਲੜਕੇ) ਵਿਚ ਕੋਚਿੰਗ ਸੈਂਟਰ ਅਮਲੋਹ, ਵਾਲੀਬਾਲ ਅੰਡਰ-17 (ਲੜਕੀਆਂ) ਵਿਚ ਸਰਕਾਰੀ ਹਾਈ ਸਕੂਲ ਬੁੱਗਾ ਕਲ੍ਹਾਂ ਦੀ ਟੀਮ ਪਹਿਲੇ ਸਥਾਨ ’ਤੇ ਰਹੀ। ਇਸ ਮੌਕੇ ਕੋਚ ਲਖਵੀਰ ਸਿੰਘ, ਰਮਣੀਕ ਅਹੂਜਾ, ਕੁਲਵਿੰਦਰ ਸਿੰਘ, ਮਨੀਸ਼ ਕੁਮਾਰ, ਸੁਖਦੀਪ ਸਿੰਘ, ਮਨੋਜ ਕੁਮਾਰ, ਮਨਜੀਤ ਸਿੰਘ, ਭੁਪਿੰਦਰ ਕੌਰ, ਵੀਰਾਂ ਦੇਵੀ ਤੇ ਹੋਰ ਹਾਜ਼ਰ ਸਨ।