ਮਨੋਜ ਸ਼ਰਮਾ
ਬਠਿੰਡਾ, 16 ਮਈ
ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਦੇ ਆਰਟੀਏ ਦਫ਼ਤਰ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਦੇਖਦਿਆਂ ਅੱਜ ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਰਟੀਏ ਦਫ਼ਤਰ ਵਿਚ ਛਾਪਾ ਮਾਰਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਮੀਡੀਆ ਦੇ ਰੂਬਰੂ ਹੁੰਦਿਆਂ ਕਿਹਾ ਕਿ ਆਰਟੀਏ ਦਫ਼ਤਰ ਬਠਿੰਡਾ ਹਮੇਸ਼ਾ ਵਿਵਾਦਾਂ ਵਿਚ ਰਿਹਾ ਹੈ, ਇਸ ਲਈ ਉਨ੍ਹਾਂ ਨੇ ਅੱਜ ਇਸ ਦੀ ਚੈਕਿੰਗ ਕੀਤੀ ਅਤੇ ਇਥੇ ਬਹੁਤ ਬੇਨਿਯਮੀਆਂ ਸਾਹਮਣੇ ਆਈਆਂ ਹਨ । ਉਨ੍ਹਾਂ ਨਿੱਜੀ ਘਰਾਣਿਆਂ ਦੀ ਇਕ ਬੱਸ ਦੇ ਮਾਲਕ ਨੂੰ ਕਿਹਾ ਕਿ ਜੇ ਉਨ੍ਹਾਂ ਨੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।