ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 16 ਅਪਰੈਲ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੁੱਖ ਵੱਲੋਂ ਆਮ ਆਦਮੀ ਪਾਰਟੀ ਦੀ ਪਲੇਠੀ ਗਾਰੰਟੀ ਤਹਿਤ ਹਰ ਘਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਆਫ਼ ਕਰਨ ਦੇ ਅੱਜ ਹੋਏ ਐਲਾਨ ਤੋਂ ਖ਼ੁੁਸ਼ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਨੇ ਇਥੇ ਆਤਿਸ਼ਬਾਜ਼ੀ ਚਲਾਈ ਅਤੇ ਮਠਿਆਈਆਂ ਵੰਡੀਆਂ। ਪਾਰਟੀ ਦੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਰਾਕੇਸ਼ ਪੁਰੀ, ਟਰੇਡ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਅਨਿਲ ਠਾਕਰ, ਮਹਿਲਾ ਵਿੰਗ ਦੇ ਸੂਬਾਈ ਮੀਤ ਪ੍ਰਧਾਨ ਬਲਜਿੰਦਰ ਕੌਰ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਬਠਿੰਡਾ (ਸ਼ਹਿਰੀ) ਅੰਮ੍ਰਿਤ ਅਗਰਵਾਲ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਅਮਰਦੀਪ ਰਾਜਨ, ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ ਮਹਿੰਦਰ ਸਿੰਘ ਫੁੱਲੋ ਮਿੱਠੀ ਨੇ ਇਸ ਮੌਕੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਇੱਕ ਮਹੀਨੇ ਦੇ ਕਾਰਜਕਾਲ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਕੀਤਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਖੁਸ਼ੀ ਵਿੱਚ ਆਪ ਦੇ ਵਰਕਰਾਂ ਨੇ ਸ਼ਹਿਰ ਵਿੱਚ ਖੂਬ ਆਤਿਸ਼ਬਾਜ਼ੀ ਕੀਤੀ ਅਤੇ ਲੱਡੂ ਵੰਡੇ। ਇਸ ਮੌਕੇ ਆਗੂ ਸਰਬਜੀਤ ਮਾਹਲ, ਐਡਵੋਕੇਟ ਜਸਪਾਲ ਸਿੱਧੂ, ਮਹਿਲਾ ਵਿੰਗ ਦੀ ਸੂਬਾਈ ਆਗੂ ਬਲਜਿੰਦਰ ਕੌਰ, ਸਰਕਲ ਪ੍ਰਧਾਨ ਲਖਵੀਰ ਕਾਕਾ ਅਤੇ ਕਮਲਜੀਤ ਕੌਰ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਇੱਕ ਮਹੀਨੇ ਵਿੱਚ 300 ਯੂਨਿਟ ਬਿਜਲੀ ਮੁਆਫ਼ ਕਰ ਦਿੱਤੀ ਅਤੇ ਕਿਸਾਨਾਂ ਨੂੰ 101 ਕਰੋੜ ਰੁਪਏ ਤੋਂ ਵੱਧ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ।
ਗਿੱਦੜਬਾਹਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ, ਜਿਸ ਤੋਂ ਬਾਅਦ ਹਲਕਾ ਗਿੱਦੜਬਾਹਾ ਦੇ ਆਪ ਵਰਕਰਾਂ ਅਤੇ ਹਲ਼ਕਾ ਵਾਸੀਆਂ ਨੇ ਢੋਲ ਦੀ ਥਾਪ ਤੇ ਭੰਗੜੇ ਪਾਏ ਅਤੇ ਖੁਸ਼ੀ ਵਿੱਚ ਲੱਡੂ ਵੰਡੇ। ਇਸ ਮੌਕੇ ਆਪ ਆਗੂ ਪ੍ਰਿਤਪਾਲ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।