ਘਨੌਲੀ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨਾਲ ਸਬੰਧਿਤ ਇਤਿਹਾਸਿਕ ਸਥਾਨ ਯਾਦਗਾਰ ਛੰਨ ਕੁੰਮਾ ਮਾਸ਼ਕੀ ਤੋਂ ਫਤਿਹਗੜ੍ਹ ਸਾਹਿਬ ਤੱਕ ਬਣਾਏ ਜਾਣ ਵਾਲੇ ਸਫ਼ਰ-ਏ-ਸ਼ਹਾਦਤ ਮਾਰਗ ਦਾ ਅਧੂਰਾ ਰਹਿੰਦਾ ਕੰਮ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ ਮਗਰੋਂ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇਗਾ। ਇਸ ਮੌਕੇ ਗੁਰਿੰਦਰ ਸਿੰਘ ਗੋਗੀ, ਸੁਖਇੰਦਰਪਾਲ ਸਿੰਘ ਬੌਬੀ ਬੋਲਾ, ਸਵਰਨ ਸਿੰਘ ਬੋਬੀ ਬਹਾਦਰਪੁਰ, ਦਵਿੰਦਰ ਕੌਰ, ਬਲਵਿੰਦਰ ਸਿੰਘ ਨਾਨਕਪੁਰਾ ਜਨਰਲ ਸਕੱਤਰ ਘਨੌਲੀ ਦਿਹਾਤੀ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ