ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਜੂਨ
ਸੰਗਰੂਰ ਲੋਕ ਸਭਾ ਹਲਕੇ ਦੀ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਸੰਗਰੂਰ ਅਧੀਨ ਪੈਂਦੇ 12 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੇ ਨਾਂ ਬਦਲਣ ਲਈ ਮਨਜ਼ੂਰੀ ਦੇ ਦਿੱਤੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਨ੍ਹਾਂ 12 ’ਚੋਂ 10 ਪੋਲਿੰਗ ਸਟੇਸ਼ਨ ਵਿਧਾਨ ਸਭਾ ਹਲਕਾ ਲਹਿਰਾ ਅਤੇ 2 ਪੋਲਿੰਗ ਸਟੇਸ਼ਨ ਵਿਧਾਨ ਸਭਾ ਹਲਕਾ ਦਿੜ੍ਹਬਾ ’ਚ ਆਉਂਦੇ ਹਨ।