ਫ਼ਤਹਿਗੜ੍ਹ ਸਾਹਿਬ: ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੂਲੇਪੁਰ ਅਨਾਜ ਮੰਡੀ ਵਿੱਚ ਬਣਨ ਵਾਲੇ ਫੜ੍ਹ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਮੂਲੇਪੁਰ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੁਰਾਣੇ ਫੜ੍ਹ ਨੂੰ 40 ਸਾਲ ਬਾਅਦ 37 ਲੱਖ ਰੁਪਏ ਦੀ ਲਾਗਤ ਨਾਲ ਮੁੜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਵੱਡੀ ਗਿਣਤੀ ਮੰਡੀਆਂ ਦੇ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ’ਤੇ ਜਾਰੀ ਹਨ। ਇਸ ਮੌਕੇ ਐੱਸਡੀਓ ਮੰਡੀ ਬੋਰਡ ਸਤਨਾਮ ਸਿੰਘ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ, ਸਰਪੰਚ ਹਰਿੰਦਰ ਸਿੰਘ ਮੂਲੇਪੁਰ ਹਾਜ਼ਰ ਸਨ।-ਨਿੱਜੀ ਪੱਤਰ ਪ੍ਰੇਰਕ