ਪਾਲ ਸਿੰਘ ਨੌਲੀ
ਜਲੰਧਰ, 30 ਨਵੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ 551ਵੇਂ ਗੁਰਪੁਰਬ ਸਮਾਗਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮਹਾਰਾਣੀ ਪ੍ਰਨੀਤ ਕੌਰ, ਨਾਮਧਾਰੀ ਸੰਪਰਦਾਇ ਦੇ ਮੁਖੀ ਸੰਤ ਉਦੈ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ। ਸ਼ਹਿਰ ਵਿੱਚ 10 ਲੱਖ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ।