ਪੱਤਰ ਪੇ੍ਰਕ
ਡੱਬਵਾਲੀ, 23 ਅਗਸਤ
ਪੁਲਿਸ ਨੇ 13 ਅਗਸਤ ਨੂੰ ਵਿਕਾਸ ਮਾਡਲ ਸਕੂਲ ਵਾਲੀ ਗਲੀ ’ਚ ਇੱਕ ਘਰ ’ਚ ਡਕੈਤੀ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਚਾਰ ਮੁਲਜਮਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਸ਼ਨਾਖ਼ਤ ਦੀਪ ਕੁਮਾਰ, ਮੰਗਲ ਸਿੰਘ, ਸੰਦੀਪ ਸਿੰਘ ਅਤੇ ਦਵਿੰਦਰ ਸਿੰਘ ਵਾਸੀ ਪਿੰਡ ਡੱਬਵਾਲੀ (ਸਿਰਸਾ) ਵਜੋਂ ਹੋਈ ਹੈ। ਡੀ.ਐਸ.ਪੀ ਕੁਲਦੀਪ ਸਿੰਘ ਬੈਨੀਵਾਲ ਨੇ ਦੱਸਿਆ ਕਿ ਪੰਜਵੇਂ ਮੁਲਜਮ ਦੀ ਪਛਾਣ ਕੀਤੀ ਗਈ ਹੈ ਜਿਸ ਨੂੰ ਛੇਤੀ ਗਿ੍ਫਤਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਿ੍ਰਫ਼ਤਾਰ ਮੁਲਜਮਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।