ਪਰਸ਼ੋਤਮ ਬੱਲੀ
ਬਰਨਾਲਾ, 18 ਜੂਨ
ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਬਰਨਾਲਾ ਜ਼ਿਲ੍ਹਾ ਇਕਾਈ ਨੇ ਡੀਸੀ ਦਫਤਰ ਬਰਨਾਲਾ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਭੀਮਾ ਕੋਰੇਗਾਓਂ ਝੂਠੇ ਕੇਸ ਵਿੱਚ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਦੀ ਬਿਨਾਂ ਸ਼ਰਤ ਰਿਹਾਈ ਮੰਗੀ। ਇਸ ਤੋਂ ਪਹਿਲਾਂ ਸ਼ਹਿਰ ਅੰਦਰ ਪ੍ਰਦਰਸ਼ਨ ਕਰਦਿਆਂ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾ ਝਾੜ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਜਿਹੜੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਨੂੰ ਨਾਜਾਇਜ਼ ਕੇਸਾਂ ਵਿੱਚ ਜੇਲ੍ਹਾਂ ਅੰਦਰ ਡੱਕਿਆ ਹੋਇਆ ਹੈ ਉਨ੍ਹਾਂ ਦੀ ਰਿਹਾਈ ਤੁਰੰਤ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜ਼ਿਲ੍ਹਾ ਆਗੂ ਕਮਲਜੀਤ ਕੌਰ ਬਰਨਾਲਾ ਜ਼ਿਲ੍ਹਾ ਆਗੂ ਗਗਨਦੀਪ ਧਾਲੀਵਾਲ, ਜਰਨੈਲ ਸਿੰਘ ਜਵੰਧਾ, ਕੂਲਜੀਤ ਸਿੰਘ ,ਬਲੌਰ ਸਿੰਘ ਛੰਨਾ ਨੌਜਵਾਨ ਆਗੂ ਸਤਨਾਮ ਸਿੰਘ ਦੀਵਾਨਾ, ਪਲਸਮੰਚ ਆਗੂ ਹਰਵਿੰਦਰ ਸਿੰਘ ਦੀਵਾਨਾ, ਜਮਹੂਰੀ ਅਧਿਕਾਰ ਸਭਾ ਆਗੂ ਗੁਰਮੇਲ ਸਿੰਘ ਠੁੱਲੀਵਾਲ ਕੁਲਵੰਤ ਸਿੰਘ ਬਰਨਾਲਾ ਹਾਜ਼ਰ ਸਨ।