ਪਟਿਆਲਾ: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀਆਂ ਲਈ ਦੋ ਹਫ਼ਤੇ ਦੀ ਵਿਸ਼ੇਸ਼ ਡੇਅਰੀ ਸਿਖਲਾਈ ਸਬੰਧੀ ਕੋਰਸ 27 ਸਤੰਬਰ ਨੂੰ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾਂ (ਲੁਧਿਆਣਾ), ਚਤਾਮਲੀ (ਰੋਪੜ) ਅਤੇ ਸੰਗਰੂਰ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ (ਡੇਅਰੀ) ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ 19 ਸਤੰਬਰ ਨੂੰ ਸਵੇਰੇ 10.30 ਵਜੇ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਦੇ ਦਫ਼ਤਰ ਵਿੱਚ ਹੋਣੀ ਹੈ। ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਘੱਟੋ- ਘੱਟ ਪੰਜਵੀਂ ਪਾਸ ਦਾ ਸਬੂਤ, ਆਧਾਰ ਕਾਰਡ, ਫੋਟੋ, ਜਾਤੀ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਕਾਊਂਸਲਿੰਗ ਵਿੱਚ ਸ਼ਾਮਲ ਹੋਣ। ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਦੀ ਉਮਰ 18 ਤੋਂ 50 ਸਾਲ ਵਿਚਾਲੇ ਹੋਣੀ ਚਾਹੀਦੀ ਹੈ। ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਵਜ਼ੀਫ਼ਾ ਵੀ ਦਿੱਤਾ ਜਾਵੇਗਾ। -ਖੇਤਰੀ ਪ੍ਰਤੀਨਿਧ