ਨਵੀਂ ਦਿੱਲੀ, 7 ਸਤੰਬਰ
ਆਮਦਨ ਕਰ ਵਿਭਾਗ ਨੇ ਅੱਜ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ (ਆਰਯੂਪੀਪੀ) ਅਤੇ ਉਨ੍ਹਾਂ ਦੀ ਕਥਿਤ ਸ਼ੱਕੀ ਫੰਡਿੰਗ ਖ਼ਿਲਾਫ਼ ਟੈਕਸ ਚੋਰੀ ਦੀ ਜਾਂਚ ਲਈ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ। ਸੂਤਰਾਂ ਨੇ ਕਿਹਾ ਕਿ ਗੁਜਰਾਤ, ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਹਰਿਆਣਾ ਅਤੇ ਕੁਝ ਹੋਰ ਰਾਜਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਨੇ ਆਰਯੂਪੀਪੀ, ਇਸ ਨਾਲ ਜੁੜੀਆਂ ਸੰਸਥਾਵਾਂ, ਅਪਰੇਟਰਾਂ ਅਤੇ ਹੋਰਾਂ ਵਿਰੁੱਧ ਸਾਂਝੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ (ਈਸੀ) ਦੀ ਸਿਫ਼ਾਰਿਸ਼ ‘ਤੇ ਵਿਭਾਗ ਵੱਲੋਂ ਅਚਾਨਕ ਇਹ ਕਾਰਵਾਈ ਕੀਤੀ ਗਈ ਹੈ। ਕਮਿਸ਼ਨ ਨੇ ਹਾਲ ਹੀ ਵਿੱਚ ਤਸਦੀਕ ਤੋਂ ਬਾਅਦ ਆਰਯੂਪੀਪੀਜ਼ ਦੀ ਸੂਚੀ ਵਿੱਚੋਂ 87 ਸੰਸਥਾਵਾਂ ਨੂੰ ਹਟਾ ਦਿੱਤਾ ਸੀ। ਚੋਣ ਕਮਿਸ਼ਨ ਨੇ ਐਨਾਨ ਕੀਤਾ ਸੀ ਕਿ ਉਹ ਨਿਯਮਾਂ ਅਤੇ ਚੋਣ ਨਾਲ ਸਬੰਧਤ ਕਾਨੂੰਨਾਂ ਦੀ ਉਲੰਘਣਾ ਕਰਨ ਲਈ 2100 ਤੋਂ ਵੱਧ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵਿਰੁੱਧ ਕਾਰਵਾਈ ਕਰ ਰਿਹਾ ਹੈ।