ਨਵੀਂ ਦਿੱਲੀ, 7 ਸਤੰਬਰ
ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਅੱਜ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਪੰਜਾਬ ਸਰਕਾਰ ਨੇ ਹਾਲੇ ਤੱਕ ਆਪਣੇ ਕਰਮਚਾਰੀਆਂ ਦੀਆਂ ਅਗਸਤ ਦੀਆਂ ਤਨਖਾਹਾਂ ਨਹੀਂ ਦਿੱਤੀਆਂ। ਸੂਤਰਾਂ ਦੇ ਆਧਾਰ ‘ਤੇ ਖਬਰਾਂ ਦੀ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਫੰਡਾਂ ਦੀ ਕਮੀ ਨਾਲ ਜੂਝ ਰਹੀ ਹੈ ਅਤੇ ਇਸ ਕਾਰਨ ਉਹ ਆਪਣੇ ਕਰਮਚਾਰੀਆਂ ਨੂੰ ਅਗਸਤ ਦੀਆਂ ਤਨਖਾਹਾਂ ਵੀ ਨਹੀਂ ਦੇ ਸਕੀ। ਰਿਜਿਜੂ ਨੇ ਕਿਹਾ ਕਿ ਕੇਜਰੀਵਾਲ ‘ਭਾਰਤ ਨੂੰ ਵਿਸ਼ਵ ਨੰਬਰ 1’ ਬਣਾਉਣਾ ਚਾਹੁੰਦੇ ਸਨ ਪਰ ਉਨ੍ਹਾਂ ਨੇ ਸਾਲ ‘ਚ ‘ਪੰਜਾਬ’ ਦਾ ਕੀ ਹਾਲ ਕਰ ਦਿੱਤਾ? ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਾਲੀ ਦਿੱਲੀ ਵਿੱਚ ਵੀ ਮਾਲੀਏ ਦੀ ‘ਬਰਬਾਦੀ’ ਕੀਤੀ ਜਾ ਰਹੀ ਹੈ।