ਰਵੇਲ ਸਿੰਘ ਭਿੰਡਰ
ਪਟਿਆਲਾ, 16 ਜੂਨ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ, ਪੀ.ਐੱਸ.ਪੀ.ਸੀ.ਐੱਲ/ ਪੀ.ਐੱਸ.ਟੀ.ਸੀ.ਐੱਲ ਵੱਲੋੋਂ ਪਾਵਰਕੌਮ ਦੇ ਮੁੱਖ ਦਫਤਰ ਸਾਹਮਣੇ ਅੱਜ 16ਵੇਂ ਦਿਨ ਵੀ ਰੋੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਹੋਰਨਾਂ ਦੇ ਨਾਲ-ਨਾਲ ਸੰਵਿਧਾਨ ਦੀ 85ਵੀਂ ਸੋਧ ਲਾਗੂ ਕਰਵਾਉਣ ’ਤੇ ਵੀ ਜ਼ੋਰ ਦਿੱਤਾ। ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ, ਸੀਨੀਅਰ ਮੀਤ ਪ੍ਰਧਾਨ ਇੰਜਨੀਅਰ ਪਵਿੱਤਰ ਸਿੰਘ ਨੌੌਲੱਖਾ, ਸਕੱਤਰ ਜਨਰਲ ਹਰਬੰਸ ਸਿੰਘ ਗੁਰੂ ਨੇ ਆਖਿਆ ਕਿ ਪਾਵਰ ਕਾਰਪੋੋਰੇਸ਼ਨ ਵੱਲੋੋਂ ਸ਼ਰੇਆਮ ਪੰਜਾਬ ਸਰਕਾਰ ਦੀ ਰਾਖਵਾਂ ਕਰਨ ਨੀਤੀ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਉਨ੍ਹਾਂ ਪਾਵਰਕੌਮ ਮੈਨੇਜਮੈਂਟ ਤੋੋਂ ਮੰਗ ਕੀਤੀ ਕਿ ਪਿਛਲੇ ਸਮੇਂ ਦੌਰਾਨ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਦੀਆਂ ਗਲਤ ਢੰਗ ਨਾਲ ਸੋੋਧੀਆਂ ਗਈਆਂ ਸੀਨੀਆਰਤਾ ਸੂਚੀਆਂ ਨੂੰ ਰੱਦ ਕਰਕੇ ਅਨੁਸੂਚਿਤ ਜਾਤੀ ਵਰਗ ਦੇ ਕਰਮਚਾਰੀਆਂ ਨਾਲ ਇਨਸਾਫ ਕੀਤਾ ਜਾਵੇ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਗੁਰਮੁੱਖ ਸਿੰਘ ਰੁੜਕੀ, ਅਰੁਣ ਕੁਮਾਰ, ਨਰਿੰਦਰ ਸਿੰਘ, ਕੁਲਜੀਤ ਸਿੰਘ ਤੇ ਕੁਲਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।