ਲੁਧਿਆਣਾ: ਨਗਰ ਸੁਧਾਰ ਟਰੱਸਟ ਘਪਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਲਟਕ ਗਈ ਹੈ। 39 ਦਿਨ ਪਹਿਲਾਂ ਵਿਜੀਲੈਂਸ ਦੀ ਟੀਮ ਨੇ ਸਾਬਕਾ ਮੰਤਰੀ ਦੇ ਸਭ ਤੋਂ ਨਜ਼ਦੀਕੀ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਨ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ ਪਰ ਉਹ ਹਾਲੇ ਵੀ ਫ਼ਰਾਰ ਹੈ। ਵਿਜੀਲੈਂਸ ਨੇ 27 ਜੁਲਾਈ ਨੂੰ ਨਗਰ ਸੁਧਾਰ ਟਰੱਸਟ ਵਿੱਚ ਬਹੁ-ਕਰੋੜੀ ਘਪਲੇ ਤਹਿਤ ਐੱਫਆਈਆਰ ਦਰਜ ਕੀਤੀ ਸੀ। ਜਦੋਂ ਸਾਬਕਾ ਚੇਅਰਮੈਨ ਖ਼ਿਲਾਫ਼ ਐੱਫਆਈਆਰ ਹੋਈ ਸੀ, ਉਸ ਤੋਂ ਪਹਿਲਾਂ ਹੈਦਰਾਬਾਦ ’ਚ ਆਪਣਾ ਇਲਾਜ ਕਰਵਾਉਣ ਗਏ ਸਨ ਤੇ ਐੱਫ਼ਆਈਆਰ ਦਰਜ ਹੋਣ ਤੋਂ ਬਾਅਦ ਉਹ ਗਾਇਬ ਹੋ ਗਏ। -ਟਨਸ