ਪੇਈਚਿੰਗ, 5 ਸਤੰਬਰ
ਚੀਨ ਦੇ ਦੱਖਣ-ਪੱਛਮੀ ਸਿਚੁਆਨ ਸੂਬੇ ਦੇ ਲੁਡਿੰਗ ਕਾਊਂਟੀ ਖੇਤਰ ਵਿੱਚ ਅੱਜ ਆਏ ਭੂਚਾਲ ਕਰਕੇ 30 ਮੌਤਾਂ ਹੋ ਗਈਆਂ। ਰਿਕਟਰ ਸਕੇਲ ’ਤੇ ਭੁਚਾਲ ਦੀ ਤੀਬਰਤਾ 6.8 ਮਾਪੀ ਗਈ। ਇਹ ਸੂਬਾ ਪਹਿਲਾਂ ਹੀ ਕੋਵਿਡ-19 ਦੇ ਵਧਦੇ ਮਾਮਲਿਆਂ ਅਤੇ ਸੋਕੇ ਦਾ ਸਾਹਮਣਾ ਕਰ ਰਿਹਾ ਹੈ। ਚੀਨ ਦੀ ਸਰਕਾਰੀ ਖ਼ਬਰ ਏਜੰਸੀ ਸਿਨਹੂਆ ਨੇ ਚੀਨ ਭੂਚਾਲ ਨੈੱਟਵਰਕ ਕੇਂਦਰ ਦੇ ਹਵਾਲੇ ਨਾਲ ਕਿਹਾ ਕਿ ਸਥਾਨਕ ਸਮੇਂ ਅਨੁਸਾਰ ਬਾਅਦ ਦੁਪਹਿਰ 12:25 ਵਜੇ ਭੂਚਾਲ ਆਇਆ, ਜਿਸ ਦਾ ਕੇਂਦਰ ਲੁਡਿੰਗ ਕਾਊਂਟੀ ਤੋਂ 39 ਕਿਲੋਮੀਟਰ ਦੂਰ ਜ਼ਮੀਨ ’ਚ 16 ਕਿਲੋਮੀਟਰ ਡੂੰਘਾਈ ਵਿੱਚ ਸੀ। ਭੂਚਾਲ ਦੇ ਝਟਕੇ ਸਿਚੁਆਨ ਸੂਬੇ ਦੀ ਰਾਜਧਾਨੀ ਚੇਂਗਦੂ ਵਿੱਚ ਵੀ ਮਹਿਸੂਸ ਕੀਤੇ ਗਏ। -ਪੀਟੀਆਈ