ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 5 ਸਤੰਬਰ
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਉੱਪਰ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫਤਰ ਜੰਡਿਆਲਾ ਗੁਰੂ ਵਿੱਚ ਵੱਖ ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਪੰਜਾਬ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਧਰਨਾ ਦਿੱਤਾ ਅਤੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂ ਲਖਬੀਰ ਸਿੰਘ ਨਿਜਾਮਪੁਰਾ ਅਤੇ ਉਨ੍ਹਾਂ ਦੇ ਸਾਥੀ ਕਿਸਾਨ ਆਗੂਆਂ ਨੇ ਦੱਸਿਆ ਅੱਜ ਸੰਯੁਕਤ ਕਿਸਾਨ ਮੋਰਚੇ ਮੋਰਚਾ ਪੰਜਾਬ ਦੇ ਸੱਦੇ ਉੱਪਰ ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫ਼ਤਰ ਬਾਹਰ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਧਰਨਾ ਲਾਇਆ ਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਸਬੰਧੀ ਮੰਗ ਪੱਤਰ ‘ਆਪ’ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ ਰਾਹੀਂ ਕੈਬਨਿਟ ਮੰਤਰੀ ਲਈ ਸੌਂਪਿਆ। ਕਿਸਾਨ ਆਗੂਆਂ ਦੱਸਿਆ ਮੰਗ ਪੱਤਰ ਅੰਦਰ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਲੰਪੀ ਸਕਿਨ ਬੀਮਾਰੀ ਕਾਰਨ ਗਊਆਂ ਦੀ ਮੌਤ ਦਾ ਮੁਆਵਜ਼ਾ ਅਤੇ ਮੁਫਤ ਇਲਾਜ ਦੀ ਵਿਵਸਥਾ ਕੀਤੀ ਜਾਵੇ।